Thursday, 15 March 2012

New Education Minister & More News 15.03.2012






ਸਰਕਾਰ ਬਣਨ ਦੇ ਪਹਿਲੇ ਦਿਨ ਹੀ ਅਕਾਲੀ-ਭਾਜਪਾ 'ਚ ਪਈਆਂ ਤਰੇੜਾਂ

ਸੁਮੇਧ ਸੈਣੀ ਨੂੰ ਡੀ.ਜੀ.ਪੀ. ਲਾਉਣ ਦੇ ਮਾਮਲੇ 'ਚ ਸਾਨੂੰ ਭਰੋਸੇ 'ਚ ਨਹੀਂ ਲਿਆ-ਭਗਤ ਚੂਨੀ ਲਾਲ
ਜਲੰਧਰ, 16 ਮਾਰਚ (ਪਾਲ ਸਿੰਘ ਨੌਲੀ): ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਬਣਨ ਦੇ ਇਕ ਦਿਨ ਬਾਅਦ ਹੀ ਇਸ ਵਿਚ ਤਰੇੜਾਂ ਦਿਸਣ ਲੱਗ ਪਈਆਂ ਹਨ। ਪੰਜਾਬ ਦੇ ਨਵੇਂ ਬਣਾਏ ਗਏ ਡੀ.ਜੀ.ਪੀ. ਸੁਮੇਧ ਸੈਣੀ ਦੇ ਮਾਮਲੇ 'ਚ ਭਾਜਪਾ ਨੇ ਕਿਹਾ ਕਿ ਉਨ੍ਹਾਂ ਨਾਲ ਕੋਈ ਵੀ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਵਿਧਾਨ ਸਭਾ ਵਿਚ ਭਾਜਪਾ ਦੇ ਆਗੂ ਤੇ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਨੇ ਸਪੱਸ਼ਟ ਕਿਹਾ ਕਿ, 'ਸਾਨੂੰ ਭਰੋਸੇ 'ਚ ਨਹੀਂ ਲਿਆ ਗਿਆ'। ਕੈਬਨਿਟ ਮੰਤਰੀ ਬਣਨ ਤੋਂ ਬਾਅਦ ਸਰਕਟ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਭਗਤ ਚੂਨੀ ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਨਵਾਂ ਡੀ.ਜੀ.ਪੀ. ਲਾਉਣ ਲੱਗਿਆਂ ਭਾਜਪਾ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਨੂੰ ਕੋਰ ਕਮੇਟੀ ਵਿਚ ਵਿਚਾਰੇਗੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਸ਼ਹਿਰੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਾਉਣ ਦੇ ਹੱਕ ਵਿਚ ਨਹੀਂ। ਉਧਰ ਕਾਂਗਰਸ ਨੇ ਵੀ ਸੁਮੇਧ ਸੈਣੀ ਨੂੰ ਡੀ.ਜੀ.ਪੀ. ਬਣਾਉਣ 'ਤੇ ਅਕਾਲੀ-ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।
ਭਗਤ ਚੂਨੀ ਲਾਲ ਦੀਆਂ ਇਨ੍ਹਾਂ ਵਿਵਾਦਗ੍ਰਸਤ ਟਿੱਪਣੀਆਂ ਤੋਂ ਬਾਅਦ ਉਥੇ ਬੈਠੇ ਭਾਜਪਾ ਆਗੂ ਆਪਸ ਵਿਚ ਘੁਸਰ-ਮੁਸਰ ਕਰਨ ਲੱਗ ਪਏ ਤੇ ਪਾਰਟੀ ਦੇ ਜ਼ਿਲਾ ਪ੍ਰਧਾਨ ਸੁਭਾਸ਼ ਸੂਦ ਤੇ ਸਾਬਕਾ ਜ਼ਿਲਾ ਪ੍ਰਧਾਨ ਰਵੀ ਮਹਿੰਦਰੂ, ਭਗਤ ਚੂਨੀ ਲਾਲ ਦਾ ਬਚਾਅ ਕਰਨ ਲਈ ਉਨ੍ਹਾਂ ਨੂੰ ਇਕ ਪਾਸੇ ਲੈ ਗਏ।
ਡੀ.ਜੀ.ਪੀ. ਸੁਮੇਧ ਸੈਣੀ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ 'ਤੇ ਹਮਲਾ ਕਰਦਿਆਂ ਇਸ ਨੂੰ ਸੰਵਿਧਾਨ ਦੀ ਘੋਰ ਉਲੰਘਣਾ ਦੱਸਿਆ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਮੇਧ ਸੈਣੀ ਦੀ ਬਤੌਰ ਡੀ.ਜੀ.ਪੀ. ਨਿਯੁਕਤੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਪੁਲੀਸ ਸਰਵਿਸ ਰੂਲ ਦੀ ਵੀ ਉਲੰਘਣਾ ਕੀਤੀ ਹੈ।
ਸ੍ਰੀ ਖਹਿਰਾ ਨੇ ਕਿਹਾ ਕਿ ਪੰਜ ਸੀਨੀਅਰ ਪੁਲੀਸ ਅਫਸਰਾਂ ਨੂੰ ਅਣਗੌਲਿਆਂ ਕਰਕੇ ਸੁਮੇਧ ਸੈਣੀ ਨੂੰ ਡੀ.ਜੀ.ਪੀ. ਬਣਾਇਆ ਗਿਆ ਹੈ। ਉਨ੍ਹਾਂ ਨੇ ਸੁਪਰੀਮ ਕੋਰਟ ਦੇ ਕੇਸਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਸ ਅਫਸਰ ਵਿਰੁੱਧ ਅਪਰਾਧਿਕ ਮਾਮਲੇ ਚੱਲਦੇ ਹੋਣ ਉਸ ਨੂੰ ਮੁਅੱਤਲ ਕੀਤਾ ਜਾਵੇ। ਸ੍ਰੀ ਖਹਿਰਾ ਨੇ ਕਿਹਾ ਕਿ ਸ੍ਰੀ ਬਾਦਲ ਨੇ ਪਿਛਲੀ ਸਰਕਾਰ ਸਮੇਂ ਵੀ ਸੁਮੇਧ ਸੈਣੀ ਨੂੰ ਮੁਅੱਤਲ ਕਰਨ ਦੀ ਥਾਂ ਵਿਜੀਲੈਂਸ ਦਾ ਡਾਇਰੈਕਟਰ ਲਗਾ ਦਿੱਤਾ ਸੀ ਤੇ ਹੁਣ ਉਸ ਨੂੰ ਵੱਡੀ ਪਦਵੀ ਨਾਲ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਮੇਧ ਸੈਣੀ ਵਿਰੁੱਧ ਦਿੱਲੀ 'ਚ 342, 343, 364 ਤੇ 120ਬੀ ਆਈ.ਪੀ.ਸੀ. ਅਧੀਨ ਮਾਮਲੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਡੀ.ਜੀ.ਪੀ. ਵਿਰੁੱਧ ਏਨੇ ਅਪਰਾਧਿਕ ਮਾਮਲੇ ਚੱਲਦੇ ਹੋਣ ਤਾਂ ਇਸ ਮਾਮਲੇ ਵਿਚ ਇਨਸਾਫ ਦੀ ਕੀ ਉਮੀਦ ਰੱਖੀ ਜਾ ਸਕਦੀ ਹੈ।
ਸ੍ਰੀ ਖਹਿਰਾ ਨੇ ਬੀਬੀ ਜਗੀਰ ਕੌਰ ਨੂੰ ਮੰਤਰੀ ਮੰਡਲ 'ਚ ਲਏ ਜਾਣ 'ਤੇ ਵੀ ਇਤਰਾਜ਼ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਵਿਰੁੱਧ ਵੀ ਸੀ.ਬੀ.ਆਈ. ਦੀ ਅਦਾਲਤ ਵਿਚ ਚੱਲ ਰਿਹਾ ਮਾਮਲਾ ਆਖਰੀ ਪੜਾਅ 'ਤੇ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਕੇਸ ਵਿਚ ਬਰੀ ਹੁੰਦੀ ਹੈ ਤਾਂ ਉਸ ਨੂੰ ਫਿਰ ਵੀ ਮੰਤਰੀ ਬਣਾਇਆ ਜਾ ਸਕਦਾ ਸੀ।










No comments:

Post a Comment

Note: only a member of this blog may post a comment.